ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੀ ਬਾਈਕ ਰੈਲੀ ਨੂੰ ਭਰਵਾਂ ਹੁੰਗਾਰਾ
- by News & Facts 24
- 27 Apr, 24
ਮੁੱਲਾਪੁਰ ਦਾਖਾ ਤੋਂ ਸਰਾਭਾ ਤੱਕ ਬਾਈਕ ਰੈਲੀ ਕੱਢੀ ਗਈ
ਲੁਧਿਆਣਾ , 27 ਅਪ੍ਰੈਲ
ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਬਾਈਕ ਰੈਲੀ ਕੱਢੀ ਗਈ। ਇਹ ਰੈਲੀ ਮੁੱਲਾਪੁਰ ਦਾਖਾ ਤੋਂ ਭਨੋਹੜ, ਹਸਨਪੁਰ, ਪਮਾਲ ਤੋਂ ਹੁੰਦੀ ਹੋਈ ਸਰਾਭਾ ਪਹੁੰਚੀ।
ਉਮੀਦਵਾਰ ਪਰਾਸ਼ਰ ਨੇ ਅਮਰ ਸ਼ਹੀਦ ਕਰਤਾਰ ਸਰਾਭਾ ਦੇ ਘਰ ਜਾ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਪਰਾਸ਼ਰ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ 1 ਜੂਨ ਨੂੰ ਲੋਕਤੰਤਰ ਦਾ ਤਿਉਹਾਰ ਮਨਾਉਣ ਜਾ ਰਹੇ ਹਾਂ। ਜਿਸ ਵਿੱਚ ਲੁਧਿਆਣੇ ਲੋਕ ਸਭਾ ਦੇ ਹਰ ਵਿਅਕਤੀ ਨੇ ਜਰੂਰ ਸ਼ਿਰਕਤ ਕਰੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਲਈ ਜਿੰਨਾ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਹੈ, ਓਨਾ ਹੋਰ ਕਿਸੇ ਪਾਰਟੀ ਨੇ ਨਹੀਂ ਕੀਤਾ। ਜਿਨ੍ਹਾਂ ਸ਼ਹੀਦਾਂ ਨੂੰ ਦੇਸ਼ ਲਈ ਕੁਰਬਾਨ ਕੀਤਾ ਹੈ। ਬੇਸ਼ੱਕ ਅਸੀਂ ਨੌਜਵਾਨਾਂ ਨੂੰ ਵਾਪਸ ਨਹੀਂ ਲਿਆ ਸਕਦੇ ਪਰ ਅਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਇਹ ਦੁੱਖ ਜ਼ਰੂਰ ਸਾਂਝਾ ਕਰ ਸਕਦੇ ਹਾਂ ਕਿ ਪੰਜਾਬ ਸਰਕਾਰ ਸ਼ਹੀਦਾਂ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦਿੰਦੀ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਸਕਣ।
ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਕੇ.ਐਨ.ਐਸ ਕੰਗ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੂਜੀਆਂ ਸਰਕਾਰਾਂ ਨੇ ਸ਼ਹੀਦਾਂ ਨੂੰ ਅਣਗੌਲਿਆ ਕੀਤਾ ਹੈ, ਜਦਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਦਾ ਸਤਿਕਾਰ ਕੀਤਾ ਹੈ। ਅਸ਼ੋਕ ਪਰਾਸ਼ਰ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।
ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣ ਪ੍ਰਚਾਰ ਦੇ ਹਿੱਸੇ ਵਜੋਂ ਦਾਖਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸ਼ਹਿਰ ਵਾਸੀਆਂ ਨੂੰ ਮਿਲਿਆ ਗਿਆ। ਜਿਸ ਵਿੱਚ ਸਮੂਹ ਪਿੰਡ ਵਾਸੀਆਂ ਨੇ ਸਾਡੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਬਹੁਤ ਪਿਆਰ ਦਿੱਤਾ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਇਸ ਵਾਰ ਵੀ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਭੇਜਣਗੇ। ਲੁਧਿਆਣਾ ਤੋਂ ਉਹ ਆਪਣੀ ਆਵਾਜ਼ ਦੇਸ਼ ਦੀ ਪਾਰਲੀਮੈਂਟ ਤੱਕ ਪਹੁੰਚਾਉਣਗੇ। ਅੱਜ ਦੀ ਰੈਲੀ ਵਿੱਚ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਰੈਲੀ ਦੇ ਵਿੱਚ ਹਰ ਵਰਗ ਦੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਲੱਗਦਾ ਹੈ ਕਿ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ, ਸਿਰਫ ਐਲਾਨ ਹੋਣਾ ਬਾਕੀ ਹੈ।