ਐਕਸਪੈਂਡੀਚਰ ਅਬਜ਼ਰਵਰ ਸਿਨਹਾ ਨੇ ਪਾਰਟੀਆਂ ਤੇ ਉਮੀਦਵਾਰਾਂ ਵਲੋਂ ਖਰਚਿਆਂ ਦੀ ਸਖਤ ਨਿਗਰਾਨੀ ਕਰਨ ਦੀ ਹਦਾਇਤ ਕੀਤੀ
- by News & Facts 24
- 07 May, 24
ਐਕਸਪੈਂਡੀਚਰ ਅਬਜਰਵਰ ਵਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰ ਤੇ ਐਕਸਪੈਂਡੀਚਰ ਮੋਨੀਟਰਿੰਗ ਟੀਮਾਂ ਨਾਲ ਉੱਚ ਪੱਧਰੀ ਮੀਟਿੰਗ
ਕੋਈ ਵੀ ਵਿਅਕਤੀ ਜ਼ਿਲ੍ਹੇ ‘ਚ 1950 ਜਾਂ 1800 180 3469 ਟੋਲ ਫਰੀ ਨੰਬਰ ‘ਤੇ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾ ਸਕਦੇ
ਰੂਪਨਗਰ, 7 ਮਈ- (ਪ.ਨ)
ਲੋਕ ਸਭਾ ਚੋਣਾਂ-2024 ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਐਕਸਪੈਂਡੀਚਰ ਅਬਜਰਵਰ ਸ਼੍ਰੀਮਤੀ ਸ਼ਿਲਪੀ ਸਿਨਹਾ ਵਲੋਂ ਰਾਜਨੀਤਕ ਪਾਰਟੀਆਂ ਤੇ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਖਰਚਿਆਂ ਦੀ ਸਖਤ ਨਿਗਰਾਨੀ ਕਰਨ ਦੀ ਹਦਾਇਤ ਜਾਰੀ ਕੀਤੀ ਗਈ।
ਐਕਸਪੈਂਡੀਚਰ ਅਬਜਰਵਰ ਨੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਐਕਸਪੈਂਡੀਚਰ ਮੋਨੀਟਰਿੰਗ ਟੀਮਾਂ, ਐਫ.ਐਸ.ਟੀ., ਐਸ.ਐਸ.ਟੀ ਟੀਮਾਂ ਸਮੇਤ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ ਕਿ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਵਲੋਂ ਲੋਕ ਸਭਾ ਚੋਣ ਦੌਰਾਨ ਕੀਤੇ ਜਾਂਦੇ ਖਰਚੇ ਦਾ ਮੁਕੰਮਲ ਹਿਸਾਬ ਰੱਖਿਆ ਜਾਵੇ ਅਤੇ ਇਸ ਖਰਚੇ ਦਾ ਰਿਕਾਰਡ ਰੱਖਣ ਸਬੰਧੀ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਨੂੰ ਵੇਰਵੇ ਸਹਿਤ ਜਾਣਕਾਰੀ ਵੀ ਦਿੱਤੀ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਮੀਨੀ ਪੱਧਰ ਉਤੇ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਚੋਣਾਂ ਦੀ ਘੋਸ਼ਣਾ ਤੋਂ ਹੀ ਐਕਸਪੈਂਡੀਚਰ ਮੋਨੀਟਰਿੰਗ ਦੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜ਼ਿਲ੍ਹੇ ਵਿੱਚ ਕੁੱਲ 30 ਸਟੇਟਿਕ ਸਰਵੇਲੈਂਸ ਟੀਮਾਂ ਅੱਜ ਤੋਂ ਐਕਟੀਵੇਟ ਹੋ ਜਾਣਗੀਆਂ। ਇਹ ਸਾਰੀਆਂ ਟੀਮਾਂ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਕਾਨੂੰਨੀ ਤੇ ਗੈਰ-ਕਾਨੂੰਨੀ ਖਰਚੇ ਦੀ ਨਿਗਰਾਨੀ ਰੱਖਣਗੀਆਂ।
ਐਕਸਪੈਂਡੀਚਰ ਅਬਜਰਵਰ ਵਲੋਂ ਸੀ-ਵਿਜਲ ਅਤੇ ਐਮ.ਸੀ.ਐਮ.ਸੀ ਕਮੇਟੀ ਦੇ ਕੰਟਰੋਲ ਰੂਮਾਂ ਦਾ ਨਿਰੀਖਣ ਕਰਦਿਆਂ ਕਿਹਾ ਗਿਆ ਕਿ ਆਮ ਜਨਤਾ ਲਈ ਜ਼ਿਲ੍ਹਾ ਤੇ ਅਸੈਂਬਲੀ ਸੈਗਮੈਂਟ ਪੱਧਰ ਤੇ 24 ਘੰਟੇ ਲਈ ਸ਼ਿਕਾਇਤ ਸੈੱਲ ਸਥਾਪਿਤ ਕੀਤੇ ਗਏ ਹਨ, ਜੋ ਚੋਣ ਜਾਬਤੇ ਦੀ ਘੋਸ਼ਣਾ ਤੋਂ ਤੁਰੰਤ ਬਾਅਦ ਐਕਟਿਵ ਹਨ। ਕੋਈ ਵੀ ਵਿਅਕਤੀ ਜ਼ਿਲ੍ਹੇ ਵਿੱਚ 1950 ਜਾਂ 1800 180 3469 ਟੋਲ ਫਰੀ ਨੰਬਰ ਉਤੇ ਕਿਸੇ ਵੀ ਸਮੇਂ (24X7) ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਇਸ ਮੀਟਿੰਗ ਵਿੱਚ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸ ਐੱਸ ਪੀ ਸ. ਗੁਲਨੀਤ ਸਿੰਘ ਖੁਰਾਣਾ, ਡੀ.ਸੀ.ਐੱਫ.ਏ ਕੁਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐੱਸ.ਪੀ. (ਹੈਡਕਵਾਟਰ) ਸ. ਰਾਜਪਾਲ ਸਿੰਘ ਹੁੰਦਲ, ਐਸ.ਡੀ.ਐਮ. ਰੂਪਨਗਰ ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਰਾਜਪਾਲ ਸਿੰਘ ਸੇਖੋਂ, ਸਮੂਹ ਐਫ.ਐਸ.ਟੀ. ਤੇ ਐਸ.ਐਸ.ਟੀ. ਟੀਮਾਂ ਵਿੱਚ ਤਾਇਨਾਤ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।