ਫਰੀਦਕੋਟ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਪੰਜਾਬ ਵਾਸੀਆਂ ਦਾ ਭਰਵਾਂ ਹੁੰਗਾਰਾ

 

ਰਾਜਾ ਵੜਿੰਗ ਵੱਲੋਂ ਕਾਂਗਰਸ ਦੀ ਲੋਕ ਸਭਾ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਸਮਰਥਨ ਵਿੱਚ ਰੈਲੀ ਕੱਢੀ ਗਈ।

ਰਾਜਾ ਵੜਿੰਗ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਰਮਿੰਦਰ ਸਿੰਘ ਡਿੰਪਲ ਨੂੰ ਟਿਕਟ ਦੇਣ ਦਾ ਵਾਅਦਾ ਕੀਤਾ

ਫ਼ਰੀਦਕੋਟ, 6 ਮਈ 

 ਫ਼ਰੀਦਕੋਟ ਵਿਖੇ ਅੱਜ ਚੋਣ ਪ੍ਰਚਾਰ ਮੁਹਿੰਮ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਮਿੰਦਰ ਸਿੰਘ ਡਿੰਪਲ ਨਾਲ ਮਿਲ ਕੇ ਕਾਂਗਰਸ ਦੀ ਲੋਕ ਸਭਾ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਸਮਰਥਨ ਵਿੱਚ ਰੈਲੀ ਕੀਤੀ ਅਤੇ ਪੰਜਾਬ ਦੇ ਭਖਦੇ ਮਸਲਿਆਂ ਦੇ ਹੱਲ ਲਈ ਪਾਰਟੀ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ, "ਚੋਣਾਂ ਦਾ ਮਾਹੌਲ ਕਾਂਗਰਸ ਦੇ ਪੱਖ ਵਿੱਚ ਹੈ, ਇਹ ਇੱਕੋ ਇੱਕ ਪਾਰਟੀ ਹੈ ਜੋ ਸਾਡੇ ਸੂਬੇ ਅਤੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਹੈ।" ਉਨ੍ਹਾਂ ਨੇ 92 ਸੀਟਾਂ ਹਾਸਲ ਕਰਨ ਦੇ ਬਾਵਜੂਦ ਕਾਰੋਬਾਰੀਆਂ ਵਿੱਚ ਫੈਲੀ ਅਸੁਰੱਖਿਆ ਅਤੇ ਵਿਕਾਸ ਪਹਿਲਕਦਮੀਆਂ ਦੀ ਅਣਦੇਖੀ ਦਾ ਹਵਾਲਾ ਦਿੰਦੇ ਹੋਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਅਸਫਲਤਾ ਨੂੰ ਉਜਾਗਰ ਕੀਤਾ।

ਇਸ ਦੌਰਾਨ ਉਹਨਾਂ ਨੇ ਉਮੀਦਵਾਰਾਂ ਦੀ ਚੋਣ 'ਤੇ ਭਰੋਸਾ ਪ੍ਰਗਟਾਉਂਦਿਆਂ ਸਾਹੋਕੇ ਦੇ ਤਜ਼ਰਬੇ ਅਤੇ ਜ਼ਮੀਨੀ ਪੱਧਰ 'ਤੇ ਜੁੜਨ ਦੀ ਸ਼ਲਾਘਾ ਕਰਦਿਆਂ ਔਰਤਾਂ ਦੀ ਨੁਮਾਇੰਦਗੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸ. ਪਰਮਿੰਦਰ ਸਿੰਘ ਡਿੰਪਲ ਦੀ ਪਾਰਟੀ ਦੇ ਸਿਧਾਂਤਾਂ ਪ੍ਰਤੀ ਅਡੋਲ ਸਮਰਪਣ ਲਈ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ 2027 ਵਿੱਚ ਫਰੀਦਕੋਟ ਤੋਂ ਵਿਧਾਇਕ ਦੀ ਟਿਕਟ ਦੇਣ ਦਾ ਵਾਅਦਾ ਕੀਤਾ।

ਵਿਧਾਨ ਸਭਾ ਹਲਕਾ ਜਗਰਾਓਂ ਵਿੱਚ ਵੋਟਰਾਂ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੋਰਨਾਂ ਪਾਰਟੀਆਂ ਵੱਲੋਂ ਝੂਠੇ ਵਾਅਦੇ ਤੇ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਦਾ ਹਵਾਲਾ ਦਿੰਦਿਆਂ ਵੋਟਰਾਂ ਨੂੰ ਵਫ਼ਾਦਾਰੀ ਅਤੇ ਇਮਾਨਦਾਰੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਹਨਾਂ ਨੇ ਆਪਣੀ ਵੋਟ ਸੂਝਬੂਝ ਨਾਲ ਪਾਉਣ ‘ਤੇ ਜ਼ੋਰ ਦਿੰਦਿਆਂ ਕਾਂਗਰਸ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।

ਕਾਂਗਰਸ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਗਨ ਸਕੀਮ ਤੋਂ ਬੁਢਾਪਾ ਪੈਨਸ਼ਨਾਂ ਵਿੱਚ ਕੀਤੇ ਗਏ ਮਹੱਤਵਪੂਰਨ ਵਾਧੇ ‘ਤੇ ਚਾਨਣਾ ਪਾਇਆ ਤੇ ਇਸ ਮੁਕਾਬਲੇ ਪੰਜਾਬ ਅੰਦਰ ਮੌਜੂਦਾ ਸਰਕਾਰ ਦੀਆਂ ਅਸਫਲਤਾਵਾਂ ਨੂੰ ਵੀ ਲੋਕਾਂ ਅੱਗੇ ਪੇਸ਼ ਕੀਤਾ ਕਿਹਾ ਕਿ ਕਿਸ ਤਰ੍ਹਾਂ ਮੌਜੂਦਾ ਸਰਕਾਰ ਲੋਕ-ਪੱਖੀ ਸਕੀਮਾਂ ਦੇਣ ਤੇ ਦੁੱਖਦਾਈ ਘਟਨਾਵਾਂ ਨਾਲ ਨਜਿੱਠਣ ਵਿੱਚ ਅਸਫ਼ਲ ਰਹੀ ਹੈ।

ਰਵਨੀਤ ਬਿੱਟੂ ਦੇ ਵਿਸ਼ਵਾਸਘਾਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਜਦੋਂ ਲੁਧਿਆਣਾ ਤੋਂ ਕਾਂਗਰਸ ਦੇ ਦਾਅਵੇਦਾਰ ਨੇ ਅਣਸੁਖਾਵੇਂ ਸਮੇਂ 'ਤੇ ਪਾਰਟੀ ਛੱਡ ਦਿੱਤੀ ਸੀ, ਤਾਂ ਮੈਨੂੰ ਰਾਹੁਲ ਗਾਂਧੀ ਜੀ ਨੇ 'ਵਫਾਦਾਰੀ' ਅਤੇ 'ਗੱਦਾਰੀ' ਦੀ ਇਸ ਲੜਾਈ ਵਿੱਚ ਰਵਨੀਤ ਬਿੱਟੂ ਦੇ ਵਿਰੁੱਧ ਖੜ੍ਹੇ ਹੋਣ ਲਈ ਕਿਹਾ ਸੀ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕ ਕਾਂਗਰਸ ਨੂੰ 'ਆਪ' ਦੇ ਵਿਰੁੱਧ ਵੋਟ ਪਾਉਣਗੇ, ਕਿਉਂਕਿ ਜਿਸ ‘ਬਦਲਾਅ' ਦੇ ਵਾਅਦੇ ‘ਆਪ’ ਨੇ ਕੀਤੇ ਸੀ ਉਹ ਹਾਲੇ ਤੱਕ ਨਹੀਂ ਆਇਆ ਬਲਕਿ ਉਹਨਾਂ ਦੇ ਰਾਜ ਵਿੱਚ ਪੰਜਾਬ ਵਾਸੀ ਵੱਧ ਖੱਜਲ ਖੁਆਰ ਹੋ ਰਹੇ ਹਨ।

ਲੋਕਾਂ ਨੂੰ ਅਪੀਲ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੋਟਰਾਂ ਨੂੰ ਖੋਖਲੇ ਭਰੋਸੇ ਦੇ ਉਲਟ ਕਾਂਗਰਸ ਨੂੰ ਚੁਣਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਦਾ ਭਵਿੱਖ ਸੰਤੁਲਨ ਵਿੱਚ ਲਟਕਿਆ ਹੋਇਆ ਹੈ, ਸਾਨੂੰ ਇਹ ਸੰਤੁਲਨ ਬਰਕਰਾਰ ਰੱਖਣ ਦੀ ਲੋੜ ਹੈ ਜੋ ਕਿ ਕਾਂਗਰਸ ਨਾਲ ਹੀ ਸੰਭਵ ਹੈ।

Related Articles