ਚਾਰੇ ਮੰਡਲਾਂ ਦੇ ਪ੍ਰਧਾਨਾਂ ਅਤੇ ਗੁਜਰਾਤ ਤੋਂ ਆਏ ਸਾਬਕਾ ਮੰਤਰੀ ਨੇ ਨਵੀਂ ਰੂਹ ਫੂਕ ਦਿੱਤੀ, ਹੁਣ ਗੇਜਾ ਰਾਮ ਵਾਲਮੀਕ ਦੀ ਜਿੱਤ ਪੱਕੀ - ਅਜੀਤ ਗੁਪਤਾ

ਭਾਜਪਾ ਪੰਜਾਬ  ਵਿੱਚੋਂ ਵੱਡੀ ਗਿਣਤੀ ਵਿੱਚ ਸੀਟਾਂ ਪ੍ਰਾਪਤ ਕਰੇਗੀ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਆਪਣੀ ਸਰਕਾਰ  ਬਣਾਏਗੀ


ਸਮਰਾਲਾ 28 ਮਈ ( ਸੁਨੀਲ.)
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਵਿੱਚ ਭਾਜਪਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਸਮਰਾਲਾ ਦੇ ਇੰਚਾਰਜ ਰਣਜੀਤ ਸਿੰਘ ਗਹਿਲੇਵਾਲ, ਅਸ਼ੋਕ ਕੁਮਾਰ ਬੁੱਧੀਜੀਵੀ ਸੈੱਲ ਭਾਜਪਾ ਕੋਰ ਕਮੇਟੀ ਪੰਜਾਬ ਦੇ ਐਗਜੈਕਟਿਵ ਮੈਂਬਰ, ਅਜੀਤ ਗੁਪਤਾ ਜ਼ਿਲ੍ਹਾ ਵਾਈਸ ਪ੍ਰਧਾਨ ਖੰਨਾ ਦੀ ਅਗਵਾਈ ਹੇਠ ਗੁਜਰਾਤ ਦੇ ਸਾਬਕਾ ਮੰਤਰੀ  ਨਰੇਸ਼ ਭਾਈ ਪਟੇਲ ਨੂੰ ਨਾਲ ਲੈ ਕੇ ਵਿਧਾਨ ਸਭਾ ਹਲਕਾ ਦੇ ਚਾਰੇ ਮੰਡਲਾਂ ਦੇ ਪ੍ਰਧਾਨਾਂ, ਵੱਖ ਵੱਖ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। 

ਇਸ ਦੌਰੇ ਦੌਰਾਨ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚੋਂ ਭਰਵਾਂ ਹੁੁੰਗਾਰਾ ਮਿਲਿਆ ਹੈ। ਇਸ ਹੁੰਗਾਰੇ ਨਾਲ ਭਾਜਪਾ ਆਗੂਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਉਨ੍ਹਾਂ ਨੇ ਪੂਰਨ ਆਸ ਪ੍ਰਗਟ ਕੀਤੀ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕ ਇਹ ਸੀਟ ਜਰੂਰ ਜਿੱਤਣਗੇ ਅਤੇ ਲੋਕ ਸਭਾ ਵਿੱਚ ਬਣਨ ਜਾ ਰਹੀ ਭਾਜਪਾ ਸਰਕਾਰ ਕੋਈ ਅਹੁਦਾ ਜਰੂਰ ਪ੍ਰਾਪਤ ਕਰਨਗੇ ਅਤੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਨੂੰ ਹੁਲਾਰਾ ਦੇਣਗੇ ਅਤੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। 

ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਅਜੀਤ ਗੁਪਤਾ ਨੇ ਕਿਹਾ ਕਿ ਇਸ ਵਾਰੀ ਭਾਰਤੀ ਜਨਤਾ ਪਾਰਟੀ ਪੰਜਾਬ  ਵਿੱਚੋਂ ਵੱਡੀ ਗਿਣਤੀ ਵਿੱਚ ਸੀਟਾਂ ਪ੍ਰਾਪਤ ਕਰੇਗੀ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਸਰਕਾਰ ਆਪਣਾ ਪ੍ਰਚੰਮ ਲਹਿਰਾਏਗੀ। ਇਸ ਲਈ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਹੱਥ ਮਜਬੂਤ ਕਰਨ ਤੇ ਗੇਜਾ ਰਾਮ ਵਾਲਮੀਕ ਨੂੰ ਜਿੱਤਾ ਕੇ ਸੰਸਦ ਵਿੱਚ ਭੇਜਣ।

Related Articles