ਵਿਸ਼ਾਲ ਭਾਰਤੀ ਬਣੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਮੀਡੀਆ ਕੋਆਰਡੀਨੇਟਰ
- by News & Facts 24
- 05 Mar, 24
ਵਿਸ਼ਾਲ ਭਾਰਤੀ ਬਣੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਮੀਡੀਆ ਕੋਆਰਡੀਨੇਟਰ
ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਵੱਖ -ਵੱਖ ਕਮੇਟੀਆਂ ਬਣਾ ਕੇ ਨਵੀਂ ਰੂਹ ਭਰਾਂਗੇ - ਵਿਸ਼ਾਲ ਭਾਰਤੀ
ਸਮਰਾਲਾ, 05 ਮਾਰਚ
ਯੂਥ ਕਾਂਗਰਸ (ਸ਼ਹਿਰ) ਸਮਰਾਲਾ ਦੇ ਪ੍ਰਧਾਨ ਵਿਸ਼ਾਲ ਭਾਰਤੀ ਨੂੰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦਾ ਮੀਡੀਆ ਕੋਅਰਡੀਨੇਟਰ ਲਗਾਏ ਜਾਣ ਤੇ ਸਮਰਾਲਾ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਸਬੰਧੀ ਖੁਸ਼ੀ ਇਜ਼ਹਾਰ ਕਰਦੇ ਹੋਏ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਵਿਸ਼ਾਲ ਭਾਰਤੀ ਜੋ ਕਿ ਕਾਂਗਰਸ ਪਾਰਟੀ ਵਿੱਚ ਪੂਰੀ ਤਨਦੇਹੀ ਨਾਲ ਸੇਵਾ ਕਰ ਰਹੇ ਹਨ, ਉਨ੍ਹਾਂ ਦੁਆਰਾ ਕੀਤੇ ਕੰਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਮੀਡੀਆ ਇੰਚਾਰਜ ਵਰੁਣ ਪਾਂਡੇ, ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਅਤੇ ਸਟੇਟ ਮੀਡੀਆ ਇੰਚਾਰਜ ਸਰਬਪ੍ਰੀਤ ਸਿੰਘ ਵੱਲੋਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀ ਮੀਡੀਆ ਕੋਆਰਡੀਨੇਟਰ ਲਗਾਇਆ ਗਿਆ ਹੈ, ਜੋ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਪਣਾ ਮੀਡੀਆ ਦਾ ਕੰਮਕਾਜ ਦੇਖਣਗੇ ਅਤੇ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਵਿਸ਼ਾਲ ਭਾਰਤੀ ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਹਾਈ ਕਮਾਂਡ ਵੱਲੋਂ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ ਅਤੇ ਪੂਰੇ ਲੋਕ ਸਭਾ ਹਲਕੇ ਵਿੱਚ ਵੱਖ ਵੱਖ ਕਮੇਟੀਆਂ ਬਣਾ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਉਣਗੇ। ਵਿਸ਼ਾਲ ਭਾਰਤੀ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਉਪਰੋਕਤ ਤੋਂ ਇਲਾਵਾ ਪ੍ਰਮੁੱਖ ਤੌਰ ਤੇ ਰੁਪਿੰਦਰ ਸਿੰਘ ਬਿੰਦੂ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ, ਪਰਮਿੰਦਰ ਗੋਲਡੀ ਯੂਥ ਹਲਕਾ ਪ੍ਰਧਾਨ, ਸਨੀ ਦੂਆ ਬਲਾਕ ਪ੍ਰਧਾਨ ਸਮਰਾਲਾ, ਕਸਤੂਰੀ ਲਾਲ ਮਿੰਟੂ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ, ਅਜਮੇਰ ਸਿੰਘ ਪੂਰਬਾ ਚੇਅਰਮੈਨ ਬਲਾਕ ਸੰਮਤੀ, ਜਤਿੰਦਰ ਸਿੰਘ ਜੋਗਾ ਬਲਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਵੀ ਸ਼ੰਕਰ ਯੂਥ ਜਨਰਲ ਸਕੱਤਰ, ਮਨਦੀਪ ਮਿੱਠੂ ਜ਼ਿਲ੍ਹਾ ਵਾਈਸ ਪ੍ਰਧਾਨ, ਜਗਦੀਪ ਸਿੰਘ, ਕਰਨਵੀਰ, ਮੋਨੂੰ ਸਮਰਾਲਾ, ਬਲਜਿੰਦਰ ਐਮ. ਸੀ., ਹਰਪ੍ਰੀਤ ਸਿੰਘ, ਕਸ਼ਿਸ਼ ਖੁੱਲਰ, ਤੇਜਿੰਦਰ ਕਕਰਾਲਾ, ਮਨਦੀਪ ਸਿੰਘ, ਮੰਥਨ ਸ਼ਰਮਾ ਆਦਿ ਤੋਂ ਇਲਾਵਾ ਸਮਰਾਲਾ ਹਲਕੇ ਦੇ ਕਾਂਗਰਸੀ ਵਰਕਰ ਹਾਜ਼ਰ ਸਨ।