ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ 'ਚ ਦਾਖਲੇ ਲਈ 16 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ
- by News & Facts 24
- 20 Jul, 24
ਸੈਸ਼ਨ 2025-26 ਅਧੀਨ 6 ਵੀਂ ਜਮਾਤ 'ਚ ਦਾਖ਼ਲੇ ਲਈ ਪ੍ਰੀਖਿਆ ਲਈ ਜਾਣੀ ਹੈ
ਲੁਧਿਆਣਾ, 20 ਜੁਲਾਈ
- ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 16 ਸਤੰਬਰ, 2024 ਹੈ ਨਿਰਧਾਰਿਤ ਕੀਤੀ ਗਈ ਹੈ।
ਇਸ ਸਬੰਧੀ ਸੰਮਤੀ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 16 ਸਤੰਬਰ, 2024 ਹੈ।
ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਸਾਲ 2024-25 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚਕਾਰ ਹੋਣਾ ਚਾਹੀਦਾ।
ਆਨਲਾਈਨ ਫਾਰਮ ਭਰਨ ਲਈ ਅਤੇ ਹੋਰ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।