ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ ਆਲਮਗੀਰ ਸਾਹਿਬ ਪਹੁੰਚਣ ਤੇ ਹੋਵੇਗਾ ਭਰਵਾਂ ਸਵਾਗਤ-ਭਿੰਦਾ
- by News & Facts 24
- 11 Jan, 24
ਲੁਧਿਆਣਾ 10 ਜਨਵਰੀ (ਐਨਐਂਡਐਫ਼ ਬਿਊਰੋ)- ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਜਾਣ ਵਾਲਾ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ 12 ਜਨਵਰੀ ਨੂੰ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਦਰਸ਼ਨ ਦੀਦਾਰੇ ਕਰਦਿਆਂ ਉਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭੁਪਿੰਦਰ ਨੇ ਕੀਤਾ। ਉਨਾਂ ਦੱਸਿਆ ਕਿ ਇਹ ਨਗਰ ਕੀਰਤਨ ਸਾਹਨੇਵਾਲ, ਪੱਦੀ, ਜੱਸੜ, ਜਰਖੜ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਆਲਮਗੀਰ ਸਾਹਿਬ ਵਿਖੇ ਪਹੁੰਚੇਗਾ ਅਤੇ ਫਿਰ ਇੱਥੋਂ ਰਵਾਨਾ ਹੋ ਕੇ ਜੱਸੋਵਾਲ, ਜੋਧਾਂ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਮਹਿੰਦੀਆਣਾ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਉਨਾਂ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਇਸ ਨਗਰ ਕੀਰਤਨ ਦੇ ਵਿੱਚ ਹਾਜ਼ਰੀਆਂ ਭਰ ਕੇ ਦਰਸ਼ਨ ਦੀਦਾਰੇ ਅਤੇ ਸੇਵਾ ਭਾਵਨਾ ਨੂੰ ਪਹਿਲ ਦੇਣ।ਉਨ੍ਹਾਂ ਦੱਸਿਆ ਕਿ ਪੰਜ ਪਿਆਰਿਆਂ, ਨਿਸ਼ਾਨਚੀਆਂ ਦੀ ਅਗਵਾਈ ‘ਚ ਸੁੰਦਰ ਪਾਲਕੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਵਰ ਹੋਣਗੇ, ਜਦਕਿ ਇਸ ਨਗਰ ਕੀਰਤਨ ਵਿਚ ਇਤਿਹਾਸਕ ਸ਼ਸ਼ਤਰਾਂ ਵਾਲੀ ਬੱਸ ਵੀ ਰਹੇਗੀ ਅਤੇ ਵੱਡੀ ਗਿਣਤੀ ‘ਚ ਸਿੱਖ ਸੰਗਤ ਨਗਰ ਕੀਰਤਨ ਨਾਲ ਚੱਲਦੀ ਹੋਈ ਗੁ: ਆਲਮਗੀਰ ਸਾਹਿਬ ਪੁੱਜੇਗੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਭਰਵਾਂ ਸੁਆਗਤ ਹੋਵੇਗਾ ਅਤੇ ਵਿਸ਼ਰਾਮ ਸਬੰਧੀ ਲੋੜੀਦੇ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 16 ਜਨਵਰੀ ਨੂੰ ਨਗਰ ਕੀਰਤਨ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਪੁੱਜਣਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਸੰਗਤ ਵਿਚ ਨਗਰ ਕੀਰਤਨ ਦੇ ਦਰਸ਼ਨਾਂ ਲਈ ਭਾਰੀ ਉਤਸ਼ਾਹ ਹੈ।