ਬਿੱਟੂ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋਈ
- by News & Facts 24
- 20 Jan, 24
ਬਿੱਟੂ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ
ਲੁਧਿਆਣਾ 'ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ । ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਮ੍ਰਿਤਕ ਜਵਾਨ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।