ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੁਦਾਮ ਚੋਂ 26 ਲੱਖ ਦੀ ਲੁੱਟ ਕਰਨ ਵਾਲੇ ਲੁਟੇਰੇ ਪੁਲਸ ਨੇ ਕੁਝ ਹੀ ਘੰਟਿਆਂ 'ਚ ਕੀਤੇ ਕਾਬੂ
- by News & Facts 24
- 20 Jan, 24
ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੁਦਾਮ ਚੋਂ 26 ਲੱਖ ਦੀ ਲੁੱਟ ਕਰਨ ਵਾਲੇ ਲੁਟੇਰੇ ਪੁਲਸ ਨੇ ਕੁਝ ਹੀ ਘੰਟਿਆਂ 'ਚ ਕੀਤੇ ਕਾਬੂ
*ਪੁਲਸ ਤੇ ਫਾਇਰ ਕਰਨ ਦੀ ਕੋਸ਼ਿਸ਼ ,ਜਵਾਬੀ ਕਾਰਵਾਈ ਵਿੱਚ ਗੋਲੀ ਚ ਲੁਟੇਰੇ ਦੀ ਲੱਤ ਵਿੱਚ ਲੱਗੀ ਗੋਲੀ *
ਮੰਡੀ ਗੋਬਿੰਦਗੜ੍ਹ 20 ਜਨਵਰੀ
ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿੱਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਪੁਲਸ ਨੇ ਕੁਝ ਹੀ ਘੰਟਿਆਂ ਵਿੱਚ ਲੁਟੇਰੇ ਟ੍ਰੇਸ ਕਰਨ ਵਿਚ ਸਫਲਤਾ ਹਾਸਿਲ ਕੀਤੀ।ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿੱਚ 19 ਜਨਵਰੀ ਦੀ ਦੁਪਹਿਰ ਲੱਖਾ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ ਜਿਸ ਦੀ ਜਾਂਚ ਦੌਰਾਨ ਪੁਲਸ ਵੱਲੋ ਤਿੰਨ ਬੰਦੇ ਰਾਊਂਡ ਅੱਪ ਕੀਤੇ ਸਨ ਜਿਨ੍ਹਾਂ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਚੋਰੀ ਕੀਤੇ ਪੈਸੇ ਬਸੀ ਪਠਾਣਾ ਵਿਖੇ ਰੱਖੇ ਹੋਏ ਹਨ। ਜਿਸ ਨੂੰ ਬਰਾਮਦ ਕਰਨ ਲਈ ਪੁਲਸ ਗਿਰਫ਼ਤਾਰ ਕੀਤੇ ਲੁਟੇਰੇ ਨੂੰ ਲੈਕੇ ਕੇ ਉਸ ਵੱਲੋ ਦੱਸੀ ਜਗ੍ਹਾ ਤੇ ਪਹੁੰਚੀ ਜਿੱਥੇ ਗੱਡੀ ਵਿੱਚੋ ਪੈਸੇ ਕੱਢਣ ਸਮੇਂ ਗੱਡੀ ਵਿਚ ਪਏ ਦੇਸੀ ਕੱਟੇ ਨਾਲ ਲੁੱਟੇਰੇ ਨੇ ਪੁਲਸ ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ । ਪੁਲਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਜਿਸ ਦੌਰਾਨ ਲੁਟੇਰੇ ਦੀ ਲੱਤ ਵਿੱਚ ਗੋਲੀ ਲੱਗੀ।ਜਖਮੀ ਹਾਲਤ ਵਿਚ ਲੁਟੇਰੇ ਨੂੰ ਸਿਵਲ ਹਸਪਤਾਲ ਬਸੀ ਬਠਾਣਾ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।