ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣਗੇ ਤਿੰਨ ਦਿਨਾਂ ਸਮਾਗਮ

ਲੁਧਿਆਣਾ 10 ਜਨਵਰੀ 

(ਐਨਐਂਡਐਫ਼ ਬਿਊਰੋ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਕੇਂਦਰੀ ਅਸਥਾਨ ਫੀਲਡਗੰਜ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਦੇ ਵਿੱਚ 14 ਜਨਵਰੀ ਤੋਂ 17 ਜਨਵਰੀ ਤੱਕ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਵਿੱਚ ਰੱਖੀ ਗਈ। ਇਨਾਂ ਸਮਾਗਮਾਂ ਦੌਰਾਨ 16 ਜਨਵਰੀ ਦਿਨ ਮੰਗਲਵਾਰ ਨੂੰ ਅਕਾਲੀ ਜੱਥਾ ਸ਼ਹਿਰੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਜੀ ਨੇ ਦੱਸਿਆ ਕਿ ਇਨਾਂ ਸਮਾਗਮਾਂ ਦੌਰਾਨ ਭਾਈ ਕੁਲਵਿੰਦਰ ਸਿੰਘ ਜੀ, ਭਾਈ ਸਿਮਰਨਜੀਤ ਸਿੰਘ ਜੀ, ਭਾਈ ਅਮਨਦੀਪ ਸਿੰਘ ਜੀ, ਭਾਈ ਭੁਪਿੰਦਰ ਸਿੰਘ ਜੀ ਭਾਈ ਜਸਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਭਾਈ ਕੁਲਬੀਰ ਸਿੰਘ ਜੀ ਫਾਜਿਲਕਾ, ਬੀਬੀ ਜਸਪ੍ਰੀਤ ਕੌਰ ਜੀ ਲਖਨਊ ਵਾਲਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਅਤੇ ਕਥਾਵਾਚਕ ਹਾਜ਼ਰੀਆਂ ਭਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ, ਬਾਬਾ ਅਜੀਤ ਸਿੰਘ, ਰਣਜੀਤ ਸਿੰਘ ਢਿੱਲੋ, ਗੁਰਦੁਆਰਾ ਕਮੇਟੀ ਪ੍ਰਧਾਨ ਗੁਰਮੀਤ ਸਿੰਘ, ਹਰਚਰਨ ਸਿੰਘ ਗੋਹਲਵੜੀਆ, ਸਵਰਨ ਸਿੰਘ ਮੋਹਾਲੀ, ਵਿਪਨ ਸੂਦ ਕਾਕਾ, ਆਰ ਡੀ ਸ਼ਰਮਾ, ਪਰਲਾਦ ਸਿੰਘ ਢੱਲ, ਡਾਕਟਰ ਅਸ਼ਵਨੀ ਪਾਸੀ, ਸਰਬਜੀਤ ਲਾਡੀ, ਜੇ.ਜੇ ਅਰੋੜਾ, ਬਲਵਿੰਦਰ ਸਿੰਘ ਐਮ ਡੀ, ਪਰਉਪਕਾਰ ਸਿੰਘ ਘੁੰਮਣ, ਜਸਪਾਲ ਸਿੰਘ ਗਿਆਸਪੁਰਾ, ਕੈਪਟਨ ਕੁਲਵੰਤ ਸਿੰਘ, ਨੂਰਜੋਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਮਨਪ੍ਰੀਤ ਸਿੰਘ ਮੰਨਾ, ਹਰਪ੍ਰੀਤ ਸਿੰਘ ਡੰਗ, ਜੰਗ ਬਹਾਦਰ ਸਿੰਘ, ਪੰਮਾ ਓਬਰਾਏ, ਜਗਜੀਤ ਹੈਪੀ, ਹਰਪਾਲ ਕੋਹਲੀ, ਕੰਵਲਦੀਪ ਸਿੰਘ ਬਹਿਲ, ਡਾਕਟਰ ਹਰਪਾਲ ਸਿੰਘ, ਮਨਿੰਦਰ ਸਿੰਘ ਅਹੂਜਾ, ਗੁਰਮੀਤ ਸਿੰਘ ਬਿੰਦਰਾ, ਮਨੀਸ਼ ਵਲੈਤ, ਨਰਿੰਦਰਪਾਲ ਸਿੰਘ ਮੱਕੜ, ਐਡਵੋਕੇਟ ਗਗਨਪ੍ਰੀਤ ਸਿੰਘ, ਸੁਰਜੀਤ ਸਿੰਘ ਦੁਗਰੀ, ਗੁਰਦੀਪ ਸਿੰਘ ਲੀਲ, ਜਸਪ੍ਰੀਤ ਹੌਬੀ, ਬਲਵਿੰਦਰ ਸਿੰਘ, ਮਨਮੋਹਨ ਸਿੰਘ ਮਨੀ, ਗੁਰਮੀਤ ਸਿੰਘ ਕੁਲਾਰ, ਸਰੂਪ ਸਿੰਘ ਮਠਾੜੂ, ਕੁਲਦੀਪ ਸਿੰਘ ਖਾਲਸਾ, ਬੀਬੀ ਸਿਬੀਆ ਜੀ, ਬੀਬੀ ਗੁਰਦੀਪ ਕੌਰ, ਵਰਿੰਦਰਦੀਪ ਸਿੰਘ,  ਕਮੇਟੀ ਮੈਂਬਰ ਜਰਨੈਲ ਸਿੰਘ, ਮਹਿੰਦਰ ਪਾਲ ਸਿੰਘ, ਗੁਰਮਿੰਦਰ ਸਿੰਘ ਬਤਰਾ, ਦਰਸ਼ਨ ਸਿੰਘ ਰਾਜੂ, ਹਰਸ਼ਰਨ ਸਿੰਘ ਪਾਹਵਾ, ਦਰਸ਼ਨ ਸਿੰਘ ਦਰਸੀ, ਹਰਸ਼ਰਨ ਸਿੰਘ ਪਾਵਾ, ਸੁਰਜੀਤ ਸਿੰਘ, ਦੀਪਕ ਸਿੰਘ, ਹਰਮਿੰਦਰ ਸਿੰਘ ਬਿੱਟੂ, ਭੁਪਿੰਦਰ ਸਿੰਘ ਪ੍ਰਭੂ, ਭੁਪਿੰਦਰ ਪਾਲ ਸਿੰਘ ਧਵਨ, ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂ ਸਾਹਿਬਾਨ ਹਾਜ਼ਰ ਸਨ।

Related Articles